ਸਿੱਖ

ਸਿੱਖ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖ) ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦਾ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। [17][18] ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।"[19]

ਸਿੱਖ
ਸਿੱਖਾਂ ਦਾ ਨਿਸ਼ਾਨ ਸਾਹਿਬ
ਕੁੱਲ ਅਬਾਦੀ
30 ਮਿਲੀਅਨ [1]
ਅਹਿਮ ਅਬਾਦੀ ਵਾਲੇ ਖੇਤਰ
 ਭਾਰਤ20,815,730[2]
 ਯੂਨਾਈਟਡ ਕਿੰਗਡਮ750,000[3]
 ਯੂਨਾਈਟਡ ਸਟੇਟਸ500,000-700,000,[4][5][6]
 ਕੈਨੇਡਾ468,673[7]
 ਮਲੇਸ਼ੀਆ100,000[8]
 ਪਾਕਿਸਤਾਨ50,000[9]
 ਔਸਟ੍ਰੇਲਿਆ72,000[10]
 ਇਟਲੀ70,000[11]
 ਥਾਈਲੈਂਡ70,000[12]
 ਯੂਨਾਈਟਡ ਅਰਬ ਇਮਾਰਤ50,000[13]
 ਫਿਲੀਪੀਨਜ਼100,000[14]
 ਨਿਊਜ਼ੀਲੈਂਡ19,191[15]
 ਸਿੰਘਾਪੁਰ15,000[16]
ਬੋਲੀ
ਪੰਜਾਬੀ (ਗੁਰਮੁਖੀ)
ਸਿੱਖ ਡਾਇਸਪੋਰਾ ਦੁਆਰਾ ਬੋਲੀ ਜਾਂਦੀ:
ਧਰਮ
ਸਿੱਖੀ

ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ।[20] ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ. ਦੀ ਮਰਦਮਸ਼ੁਮਾਰੀ ਵਿੱਚ ਦਾਖਲ ਕਰਨ ਲਈ ਸੰਘਰਸ਼ ਕੀਤਾ, ਉਹਨਾ ਇਸ ਗੱਲ ਤੇ ਜੋਰ ਪਾਇਆ ਕਿ ਸਿੱਖ ਆਪਣੇ ਆਪ ਨੂੰ ਨਸਲੀ ਗਰੁਪ ਮੰਨਦੇ ਹਨ ਨਾਂਕਿ ਇਕਲਾ ਧਰਮ।[21]

ਗਬਲੇ ਜਾਂ ਪਿਛਲੇ ਨਾਮ ਵਜੋਂ ਸਿੱਖ ਮਰਦਾਂ ਦਾ ਸਿੰਘ, ਅਤੇ ਸਿੱਖ ਔਰਤਾਂ ਦਾ ਕੌਰ ਲਗਦਾ ਹੈ। ਜਿਹੜੇ ਸਿੱਖ ਖੰਡੇ-ਦੀ-ਪੌਹਲ ਲੈਕੇ ਖਾਲਸੇ ਵਿੱਚ ਸ਼ਾਮਲ ਹੋ ਜਾਣ, ਉਹ ਪੰਜ ਕਕਾਰ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ ਤੋਂ ਪਛਾਣ ਹੋਸਕਦੇ ਹਨ। ਵੱਡਾ ਪੰਜਾਬ ਖੇਤਰ ਸਿੱਖਾਂ ਦਾ ਇਤਿਹਾਸਕ ਵਤਨ ਹੈ, ਭਰ ਸਿੱਖ ਭਾਈਚਾਰਾ ਸਾਰੀ ਦੁਨੀਆ 'ਚ ਅਹਿਮ ਅਬਾਦੀ ਵਿੱਚ ਮਿਲ ਜਾਣਗੇ।

ਕੌਮੀ ਅਤੇ ਧਾਰਮਕ ਦਸਤੂਰ

ਨਿਤਨੇਮ

ਗੁਰੂ ਗ੍ਰੰਥ ਸਾਹਿਬ ਤੋਂ,

ਮਹਲਾ ੪ ॥
ਗੁਰੂ ਰਾਮਦਾਸ

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥
ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ ਸਿੱਖ ਆਖਦੇ ਹਨ) ਉਹ ਰੋਜ਼ ਸਵੇਰੇ ਉੱਠ ਕੇ ਹਰਿ-ਨਾਮ ਦਾ ਸਿਮਰਨ ਕਰਦਾ ਹੈ।

ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥
ਹਰ ਰੋਜ਼ ਸਵੇਰੇ ਉੱਦਮ ਕਰਦਾ ਹੈ, ਇਸ਼ਨਾਨ ਕਰਦਾ ਹੈ (ਤੇ ਫਿਰ ਨਾਮ-ਰੂਪ) ਅੰਮ੍ਰਿਤ ਦੇ ਸਰੋਵਰ ਵਿਚ ਟੁੱਭੀ ਲਾਉਂਦਾ ਹੈ।

ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥
ਸਤਿਗੁਰੂ ਦੇ ਉਪਦੇਸ਼ ਦੁਆਰਾ ਪ੍ਰਭੂ ਦੇ ਨਾਮ ਦਾ ਜਾਪ ਜਪਦਾ ਹੈ ਤੇ (ਇਸ ਤਰ੍ਹਾਂ) ਉਸ ਦੇ ਸਾਰੇ ਪਾਪ-ਵਿਕਾਰ ਲਹਿ ਜਾਂਦੇ ਹਨ।

ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥
ਫਿਰ ਦਿਨ ਚੜ੍ਹੇ ਸਤਿਗੁਰੂ ਦੀ ਬਾਣੀ ਦਾ ਕੀਰਤਨ ਕਰਦਾ ਹੈ ਤੇ (ਦਿਹਾੜੀ) ਬਹਿੰਦਿਆਂ ਉੱਠਦਿਆਂ (ਭਾਵ, ਕਾਰ-ਕਿਰਤ ਕਰਦਿਆਂ) ਪ੍ਰਭੂ ਦਾ ਨਾਮ ਸਿਮਰਦਾ ਹੈ।

ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥
ਸਤਿਗੁਰੂ ਦੇ ਮਨ ਵਿਚ ਉਹ ਸਿੱਖ ਚੰਗਾ ਲੱਗਦਾ ਹੈ ਜੋ ਪਿਆਰੇ ਪ੍ਰਭੂ ਨੂੰ ਹਰ ਦਮ ਯਾਦ ਕਰਦਾ ਹੈ।

ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥
ਜਿਸ ਤੇ ਪਿਆਰਾ ਪ੍ਰਭੂ ਦਿਆਲ ਹੁੰਦਾ ਹੈ, ਉਸ ਗੁਰਸਿੱਖ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ।

ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥
ਦਾਸ ਨਾਨਕ (ਭੀ) ਉਸ ਗੁਰਸਿੱਖ ਦੀ ਚਰਨ-ਧੂੜ ਮੰਗਦਾ ਹੈ ਜੋ ਆਪ ਨਾਮ ਜਪਦਾ ਹੈ ਤੇ ਹੋਰਨਾਂ ਨੂੰ ਜਪਾਉਂਦਾ ਹੈ ॥੨॥

ਗੁਰੂ ਗ੍ਰੰਥ ਸਾਹਿਬ, ਅੰਗ ੩੦੫, ਟੀਕਾਕਾਰ ਪ੍ਰੋਫੈਸਰ ਸਾਹਿਬ ਸਿੰਘ

ਪੰਜ ਕਕਾਰ

ਕੰਘਾ, ਕੜਾ ਅਤੇ ਕਿਰਪਾਨ - ਪੰਜਾਂ ਵਿੱਚੋਂ ਤਿੰਨ ਕਕਾਰ

ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹੜੇ ਹਰ ਖ਼ਾਲਸਈ ਸਿੱਖ ਨੂੰ ਇਖਤਿਆਰ ਕਰਨੇ ਲਾਜ਼ਮੀ ਹਨ।

ਪੰਜ ਕਕਾਰ ਵਿੱਚ ਸ਼ਾਮਿਲ:

  • ਕੇਸ: ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ।
  • ਕੰਘਾ: ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ।
  • ਕੜਾ: ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ।
  • ਕਛਹਿਰਾ: ਦੋ ਮੋਰੀਆਂ ਵਾਲਾ ਕਛਾ।
  • ਕਿਰਪਾਨ: ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।

ਇਕ ਸਿੱਖ ਦੀ ਪਰਿਭਾਸ਼ਾ ਇਹ ਵੀ ਹੋ ਸਕਦੀ ਹੈ। ਸਿੱਖ ਕਿਸੇ ਦੇ ਘਰ ਪੈਦਾ ਨਹੀਂ ਹੁੰਦਾ ਸਿੱਖ ਬਣਨਾ ਪੈਂਦਾ ਏ। ਇਹ ਜਰੂਰੀ ਨਹੀਂ ਕਿ ਸਿੱਖ ਦੇ ਘਰ ਪੈਦਾ ਹੋਣ ਵਾਲਾ ਵੀ ਸਿੱਖ ਹੀ ਹੋਏਗਾ। ਸਿੱਖ ਵਿਰਲੇ ਸੀ, ਵਿਰਲੇ ਹਨ ਤੇ ਵਿਰਲੇ ਹੀ ਹੋਣਗੇ।

ਹਵਾਲੇ

  1. James Minahan, Encyclopedia of Stateless Nations: Ethnic and National Groups around the World, 2nd Edition: Ethnic and National Groups around the World 2016 p.385
  2. "Census of India". Retrieved 4 April 2008.
  3. "Sikhs celebrate harvest festival". BBC. London.
  4. "Sikhs express shock after shootings at Wisconsin temple". BBC. 6 August 2012. Retrieved 6 August 2012.
  5. The Racialization of Hinduism, Islam, and Sikhism in the United States, Khyati Y. Joshi, 2006.
  6. "Learn About Sikhs".
  7. "2011 National Household Survey". Statistics Canada. 8 May 2013. Retrieved 12 May 2013.
  8. "Overseas Indian: Connecting India with its Diaspora". Archived from the original on 31 December 2008. Retrieved 4 April 2008.
  9. Rana, Yudhvir. "Pak NGO to resolve issues of Sikh community". The Times Of India. Retrieved 29 January 2011.
  10. "Reflecting a Nation: Stories from the 2011 Census". Australian Bureau of Statistics. 21 June 2012. Retrieved 11 May 2013.
  11. "2004 Sikh Population of Italy". Retrieved 4 April 2008.
  12. "2006 Sikh Population". Retrieved 26 September 2012.
  13. "Dubai's Sikh temple feeds the masses". The National (Abu Dhabi). 9 April 2014. Retrieved 21 March 2015.
  14. "2011 Gurdwara Philippines: Sikh Population of the Philippines". Archived from the original on 1 December 2011. Retrieved 11 June 2011.
  15. "2013 Census QuickStats about culture and identity". Statistics New Zealand. Retrieved 12 November 2016.
  16. Iyer, Raman. "Sikhs in Singapore: Turbanators with rich tradition of donning uniform". Retrieved 9 March 2011.
  17. Singh, Khushwant (2006). The Illustrated History of the Sikhs. India: Oxford University Press. p. 15. ISBN 0-19-567747-1.
  18. (Punjabi) Nabha, Kahan Singh (1930). ਗੁਰ ਸ਼ਬਦ ਰਤਨਾਕਰ ਮਹਾਨ ਕੋਸ਼ [Gur Shabad Ratnakar Mahan Kosh] (in Punjabi). p. 720. Retrieved 29 May 2006. Unknown parameter |trans_title= ignored (help)
  19. "Sikh Reht Maryada: Sikh Code of Conduct and Conventions". Shiromani Gurdwara Parbandhak Committee. Retrieved 6 November 2008.
  20. "Petition to Disaggregate Sikhs Correctly in the 2010 Census". Retrieved 20 November 2014.
  21. "Memorandum Regarding the Tabulation of Sikh Ethnicity in the United States Census" (PDF). Retrieved 20 November 2014.
This article is issued from Wikipedia. The text is licensed under Creative Commons - Attribution - Sharealike. Additional terms may apply for the media files.